ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜ਼ੋਨ ਪੱਧਰੀ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਕਲਗੀਧਰ ਪਬਲਿਕ ਸਕੂਲ ਸੁਨਾਮ ਊਧਮ ਸਿੰਘ ਵਾਲਾ ਦੇ ਮੁੱਕੇਬਾਜ਼ ਸਾਈਮਨਪ੍ਰੀਤ ਸਿੰਘ ਪੁੱਤਰ ਕਰਮਜੀਤ ਸਿੰਘ ਅਕਾਲਗੜ੍ਹ ਨੇ 14 ਸਾਲ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗ਼ਮਾ ਜਿੱਤਿਆ ਹੈ।
ਇਸ ਜਿੱਤ ਤੋਂ ਬਾਅਦ ਸਾਈਮਨਪ੍ਰੀਤ ਸਿੰਘ ਸੂਬਾ ਪੱਧਰੀ ਮੁਕਾਬਲੇ ਲਈ ਵੀ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਸਾਈਮਨਪ੍ਰੀਤ ਸਿੰਘ ਪਹਿਲਾਂ ਵੀ ਕਈ ਮੁਕਾਬਲਿਆਂ ਵਿੱਚ ਸੋਨ ਤਗ਼ਮੇ ਜਿੱਤ ਚੁੱਕਿਆ ਹੈ। ਸਕੂਲ ਪਹੁੰਚਣ ’ਤੇ ਇਸ ਖਿਡਾਰੀ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਚਰਨ ਸਿੰਘ ਹਰੀਕਾ, ਚੇਅਰਪਰਸਨ ਸ੍ਰੀਮਤੀ ਜਸਵੰਤ ਕੌਰ ਹਰੀਕਾ, ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ ਅਤੇ ਡੀਪੀ ਪਰਮਿੰਦਰ ਸਿੰਘ ਨੇ ਸਨਮਾਨਿਆ। ਇਸ ਮੌਕੇ ਮਨਜੀਤ ਸਿੰਘ, ਦਲਜੀਤ ਕੌਰ ਅਤੇ ਹਰਪ੍ਰੀਤ ਕੌਰ ਮੌਜੂਦ ਸਨ।