ਪੱਤਰ ਪ੍ਰੇਰਕ
ਲਹਿਰਾਗਾਗਾ, 26 ਅਗਸਤ
ਇੱਥੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਵੱਧ ਤੋਂ ਵੱਧ ਗਿਣਤੀ ਵਿੱਚ ਬਣਵਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਅਤੇ ਹਲਕਾ ਇਚਾਰਜ ਜਥੇਦਾਰ ਬਹਾਦਰ ਸਿੰਘ ਭਸੌੜ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 15 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਮਹੂਰੀਅਤ ਬਹਾਲ ਦਿਵਸ ਮੌਕੇ ਵੱਧ ਗਿਣਤੀ ਵਿਚ ਲੋਕਾਂ ਨੂੰ ਲੈ ਕੇ ਜਾਣ ਲਈ ਹਲਕੇ ਦੇ ਆਗੂਆਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਹਲਕਾ ਲਹਿਰਾਗਾਗਾ ਦੇ ਵਰਕਰਾਂ ਨਾਲ ਵੱਡੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਪਾਰਟੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਉਚੇਚੇ ਤੌਰ ’ਤੇ ਸ਼ਾਮਲ ਹੋਣਗੇ। ਇਸ ਮੌਕੇ ਪਾਰਟੀ ਦੇ ਹਲਕਾ ਲਹਿਰਾਗਾਗਾ ਦੇ ਜਥੇਦਾਰ ਪ੍ਰਧਾਨ ਪ੍ਰਗਟ ਸਿੰਘ ਗਾਗਾ, ਨਰਿੰਦਰ ਸਿੰਘ ਕਾਲਾ ਬੂਲਾ, ਜ਼ਿਲ੍ਹਾ ਯੂਥ ਪ੍ਰਧਾਨ ਸਤਨਾਮ ਸਿੰਘ, ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਬਲਿਆਲ, ਦਲੀਪ ਸਿੰਘ ਅਕਬਰਪੁਰ, ਪਾਲ ਸਿੰਘ ਖਾਈ, ਸ਼ੇਰ ਸਿੰਘ ਮੂਨਕ, ਹਰਵਿੰਦਰ ਸਿੰਘ ਜੇਜੀਆ, ਮੱਖਣ ਸਿੰਘ ਸਮਾਉ ਤੇ ਬੀਬੀ ਬਲਜੀਤ ਕੌਰ ਜਖੇਪਲ ਹਾਜ਼ਰ ਸਨ।