ਮਹਿੰਦਰ ਸਿੰਘ ਰੱਤੀਆਂ
ਮੋਗਾ, 26 ਅਗਸਤ
ਇਥੇ ਇੱਕ ਮੁਟਿਆਰ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਉਸ ਨੇ ਆਪਣੇ ਪ੍ਰੇਮੀ ’ਤੇ ਧੋਖਾ ਦੇਣ ਦੇ ਦੋਸ਼ ਲਾਏ ਹਨ ਆਪਮੀ ਮਾਸੀ ਤੇ ਉਸ ਦੀ ’ਤੇ ਉਸ ਨੂੰ ਬਦਨਾਮ ਕਰਨ ਦੀ ਦੋਸ਼ ਲਗਾਇਆ ਹੈ। ਥਾਣਾ ਸਿਟੀ ਦੱਖਣੀ ਪੁਲੀਸ ਨੇ ਮ੍ਰਿਤਕਾ ਦੇ ਬਿਆਨ ’ਤੇ ਮੁਲਜ਼ਮ ਪ੍ਰੇਮੀ ਗੁਰਪ੍ਰੀਤ ਸਿੰਘ, ਮ੍ਰਿਤਕਾ ਦੀ ਮਾਸੀ ਤੇ ਉਸਦੀ ਧੀ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਕਿਹਾ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਨੁੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਮੁਤਾਬਕ ਮੁਲਜ਼ਮ ਗੁਰਪ੍ਰੀਤ ਸਿੰਘ ਪਹਿਲਾਂ ਹੀ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਸਨ। ਜਦੋਂ ਲੜਕੀ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਸਹਾਰ ਨਾ ਸਕੀ ਅਤੇ ਜਹਿਰ ਖਾ ਕੇ ਖੁਦਕੁਸ਼ੀ ਕਰ ਲਈ। ਲੜਕੀ ਦੀ ਤਬੀਅਤ ਵਿਗੜਨ ’ਤੇ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਲੜਕੀ ਨੇ ਇਕ ਵੀਡੀਓ ਬਣਾ ਕੇ ਜ਼ਹਿਰ ਨਿਗਲਣ ਦੇ ਕਾਰਨਾਂ ਬਾਰੇ ਖੁਲਾਸਾ ਕੀਤਾ। ਪਰਿਵਾਰ ਨੇ ਕਰਮਜੀਤ ਕੌਰ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ, ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਰਮਜੀਤ ਕੌਰ ਦੀ ਮਾਸੀ , ਉਸ ਦੀ ਲੜਕੀ ਅਤੇ ਮ੍ਰਿਤਕ ਦੇ ਪ੍ਰੇਮੀ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।