ਨਵੀਂ ਦਿੱਲੀ, 26 ਅਗਸਤ
ਸੁਪਰੀਮ ਕੋਰਟ ਵੱਲੋਂ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ ਹੇਠ ਨਜ਼ਰਬੰਦ ਬੀਆਰਐੱਸ ਆਗੂ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ’ਤੇ 27 ਅਗਸਤ ਨੂੰ ਸੁਣਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦਾ ਬੈਂਚ ਕਰ ਸਕਦਾ ਹੈ। ਸਰਵਉਚ ਅਦਾਲਤ ਨੇ ਕਵਿਤਾ ਦੀਆਂ ਪਟੀਸ਼ਨਾਂ ’ਤੇ ਸੀਬੀਆਈ ਅਤੇ ਈਡੀ ਤੋਂ 12 ਅਗਸਤ ਨੂੰ ਜਵਾਬ ਮੰਗਿਆ ਸੀ। ਇਸ ਮਾਮਲੇ ’ਚ ਕਵਿਤਾ ਨੇ ਪਹਿਲੀ ਜੁਲਾਈ ਦੇ ਦਿੱਲੀ ਹਾਈ ਕੋਰਟ ਦੇ ਦੋ ਮਾਮਲਿਆਂ ਵਿੱਚ ਉਸ ਦੀ ਜ਼ਮਾਨਤ ਰੱਦ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਈਡੀ ਨੇ ਕੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਸਥਿਤ ਉਸ ਦੇ ਬੰਜਾਰਾ ਹਿਲਜ਼ ਘਰ ਤੋਂ ਗ੍ਰਿਫਤਾਰ ਕੀਤਾ ਸੀ। -ਪੀਟੀਆਈ