ਨਵੀਂ ਦਿੱਲੀ, 27 ਅਗਸਤ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਜੇਐੱਮਐੱਮ ਨੇਤਾ ਚੰਪਾਈ ਸੋਰੇਨ ਨੇ ਕਿਆਸ ਖ਼ਤਮ ਕਰਦਿਆਂ ਐਲਾਨ ਕੀਤਾ ਕਿ ਉਹ 30 ਅਗਸਤ ਨੂੰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ,‘ਪਹਿਲਾਂ ਤਾਂ ਮੈਂ ਸੋਚਿਆ ਸੀ ਕਿ ਰਾਜਨੀਤੀ ਤੋਂ ਸੰਨਿਆਸ ਲੈ ਲਵਾਂਗਾ ਪਰ ਫਿਰ ਜਨਤਾ ਦੇ ਸਮਰਥਨ ਕਾਰਨ ਮੈਂ ਅਜਿਹਾ ਨਾ ਕਰਨ ਦਾ ਫ਼ੈਸਲਾ ਕੀਤਾ। ਮੈਂ ਆਪਣੀ ਪਾਰਟੀ ਬਣਾਉਣ ਬਾਰੇ ਵੀ ਸੋਚਿਆ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮੀਰ ਸ਼ਾਹ ਦੀ ਬਦੌਲਤ ਮੈਂ ਹੁਣ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।’