ਚੰਡੀਗੜ੍ਹ (ਟਨਸ):
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 29 ਅਗਸਤ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ- 1 ਚੰਡੀਗੜ੍ਹ ਵਿੱਚ ਦੂਜੀ ਮੰਜ਼ਿਲ ’ਤੇ ਹੋਵੇਗੀ। ਹਾਲਾਂਕਿ, ਸੂਬਾ ਸਰਕਾਰ ਵੱਲੋਂ ਐਮਰਜੈਂਸੀ ’ਚ ਸੱਦੀ ਗਈ ਮੀਟਿੰਗ ਦਾ ਏਜੰਡਾ ਜਨਤਕ ਨਹੀਂ ਕੀਤਾ ਗਿਆ, ਪਰ ਜਾਣਕਾਰੀ ਮੁਤਾਬਕ 2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਵਿੱਚ ਸੂਬਾ ਸਰਕਾਰ ਵੱਲੋਂ ਕਈ ਬਿੱਲ ਲਿਆਉਣ ਦੀ ਤਿਆਰੀ ਹੈ, ਜਿਨ੍ਹਾਂ ਨੂੰ ਇਸ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ। ਸਰਕਾਰ ਵੱਲੋਂ ਪਿਛਲੀ ਮੀਟਿੰਗ ਵਿੱਚ ਕਈ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ, ਪਰ ਹੁਣ ਸੂਬਾ ਸਰਕਾਰ ਹੋਰ ਕਈ ਨਵੇਂ ਬਿੱਲ ਲਿਆਉਣ ਦੀ ਤਿਆਰੀ ਕਰ ਰਹੀ ਹੈ।