ਕੋਚੀ:
ਆਪਣੇ ਕਈ ਮੈਂਬਰਾਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮੱਦੇਨਜ਼ਰ ‘ਐਸੋਸੀਏਸ਼ਨ ਆਫ ਮਲਿਆਲਮ ਮੂਵੀ ਆਰਟਿਸਟਸ (ਏਐੱਮਐੱਮਏ) ਦੇ ਪ੍ਰਧਾਨ ਅਤੇ ਅਦਾਕਾਰ ਮੋਹਨ ਲਾਲ ਸਮੇਤ ਇਸ ਦੇ ਸਾਰੇ ਅਹੁਦੇਦਾਰਾਂ ਨੇ ਅੱਜ ਆਪੋ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਐਸੋਸੀਏਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੌਜੂਦਾ ਪ੍ਰਬੰਧਕੀ ਕਮੇਟੀ ਨੇ ਦੋਸ਼ਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫਾ ਦਿੱਤਾ ਹੈ। ਬਿਆਨ ਮੁਤਾਬਕ ਨਵੀਂ ਪ੍ਰਬੰਧਕੀ ਕਮੇਟੀ ਦੀ ਚੋਣ ਜਨਰਲ ਬਾਡੀ ਦੀ ਮੀਟਿੰਗ ਤੋਂ ਬਾਅਦ ਦੋ ਮਹੀਨਿਆਂ ਦੇ ਅੰਦਰ ਕੀਤੀ ਜਾਵੇਗੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਐਸੋਸੀਏਸ਼ਨ ਇਸ ਦੀ ਆਲੋਚਨਾ ਕਰਨ ਅਤੇ ਇਸ ਵਿੱਚ ਸੁਧਾਰ ਲਿਆਉਣ ਲਈ ਸਾਰਿਆਂ ਦਾ ਧੰਨਵਾਦ ਕਰਦੀ ਹੈ। -ਪੀਟੀਆਈ