ਦੇਵੀਗੜ੍ਹ: ਹਲਕਾ ਸਨੌਰ ਦੇ ਬਲਾਕ ਭੁਨਰਹੇੜੀ ਵਿਖੇ ਮਹਿੰਦਰਜੀਤ ਸਿੰਘ ਨੇ ਬੀਡੀਪੀਓ ਦਾ ਆਹੁਦਾ ਸੰਭਾਲ ਲਿਆ ਹੈ, ਜੋ ਕਿ ਪਹਿਲਾਂ ਬਲਾਕ ਸਨੌਰ ਵਿਖੇ ਤਾਇਨਾਤ ਸਨ। ਉਨ੍ਹਾਂ ਦਾ ਦਫਤਰ ਪੁੱਜਣ ਤੇ ਸਮੂਹ ਮੁਲਾਜ਼ਮਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਚਾਇਤ ਸੰਮਤੀ ਦੇ ਉੱਪ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ ਨੇ ਜੀ ਆਇਆ ਕਿਹਾ ਅਤੇ ਪੰਚਾਇਤ ਸਕੱਤਰ ਯੂਨੀਅਨ ਬਲਾਕ ਭੁਨਰਹੇੜੀ ਦੇ ਪ੍ਰਧਾਨ ਹਰਲਾਲ ਸਿੰਘ ਸਮੇਤ ਸਮੂਹ ਮੁਲਾਜਮ ਜਥੇਬੰਦੀਆਂ ਵੱਲੋਂ ਵੀ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਮਹਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤਹਿਤ ਵਿਕਾਸ ਕਾਰਜ ਕਰਨ ਲਈ ਦਿੱਤੀਆਂ ਜਾਣ ਵਾਲੀਆਂ ਗ੍ਰਾਂਟਾਂ ਨਾਲ ਬਲਾਕ ਦੇ ਹਰ ਪਿੰਡ ਨੂੰ ਸੁੰਦਰ ਦਿੱਖ ਦੇਣ ਲਈ ਯੋਜਨਾ ਉਲੀਕੀ ਗਈ ਹੈ।-ਪੱਤਰ ਪ੍ਰੇਰਕ