ਪੱਤਰ ਪ੍ਰੇਰਕ
ਸਮਰਾਲਾ, 27 ਅਗਸਤ
ਇੱਥੇ ਖੇਤੀਬਾੜੀ ਅਫ਼ਸਰ ਵਜੋਂ ਸੇਵਾ ਨਿਭਾਅ ਰਹੇ ਕੁਲਦੀਪ ਸਿੰਘ ਸੇਖੋਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲੀਸ ਚੌਕੀ ਬਰਧਾਲਾਂ ਵਿੱਚ ਮ੍ਰਿਤਕ ਦੇ ਵੱਡੇ ਭਰਾ ਗੁਰਮੀਤ ਸਿੰਘ ਸੇਖੋਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਦਾ ਭਰਾ ਕੁਲਦੀਪ ਸਿੰਘ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਿੱਸਾ ਲੈਣ ਲਈ ਸਮਰਾਲਾ ਤੋਂ ਪਿੰਡ ਚੱਕਮਾਫੀ ਵੱਲ ਜਾ ਰਿਹਾ ਸੀ ਤਾਂ ਪਿੰਡ ਬਰਧਾਲਾਂ ਨੇੜੇ ਸਾਹਮਣੇ ਤੋਂ ਆ ਰਹੀ ਫਾਰਚੂਨਰ ਨੇ ਟਰੱਕ ਨੂੰ ਓਵਰ ਟੇਕ ਕਰਦਿਆਂ ਕਾਰ ਨੂੰ ਟੱਕਰ ਮਾਰ ਦਿੱਤੀ। ਉਸ ਨੇ ਦੱਸਿਆ ਕਿ ਫਾਰਚੂਨਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਹ ਆਪਣੇ ਜ਼ਖ਼ਮੀ ਹੋਏ ਭਰਾ ਨੂੰ ਬੇਹੋਸ਼ੀ ਦੀ ਹਾਲਤ ਵਿਚ ਖੰਨਾ ਦੇ ਨਿੱਜੀ ਹਸਪਤਾਲ ਵਿੱਚ ਲੈ ਕੇ ਗਿਆ। ਉਥੇ ਡਾਕਟਰਾਂ ਨੇ ਕੁਲਦੀਪ ਸਿੰਘ ਸੇਖੋਂ ਨੂੰ ਮ੍ਰਿਤਕ ਐਲਾਨ ਦਿੱਤਾ।