ਪੱਤਰ ਪ੍ਰੇਰਕ
ਸਮਾਣਾ, 27 ਅਗਸਤ
ਸਮਾਣਾ-ਭਵਾਨੀਗੜ੍ਹ ਸੜਕ ’ਤੇ ਪਿੰਡ ਫਤਿਹਗੜ੍ਹ ਛੰਨਾਂ ਨੇੜੇ ਮੋਟਰਸਾਈਕਲ ਚਾਲਕ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਵੱਲੋਂ ਫੇਟ ਮਾਰੇ ਜਾਣ ਕਾਰਨ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਏਐਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਧਿਆਨ ਸਿੰਘ (55) ਦੇ ਭਰਾ ਭੁਪਿੰਦਰ ਸਿੰਘ ਵਾਸੀ ਪਿੰਡ ਬਲਿਆਲ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਭਰਾ 21 ਅਗਸਤ ਨੂੰ ਗਾਜੇ ਵਾਸ ਤੋਂ ਆਪਣੇ ਪਿੰਡ ਬਲਿਆਲ ਮੋਟਰਸਾਈਕਲ ਤੇ ਜਾ ਰਿਹਾ ਸੀ ਕਿ ਹਾਦਸਾ ਵਾਪਰ ਗਿਆ।