ਰਮੇਸ਼ ਭਾਰਦਵਾਜ
ਲਹਿਰਾਗਾਗਾ, 27 ਅਗਸਤ
“ਪੰਜਾਬ ਦੀ ਆਪ ਸਰਕਾਰ ਦੀ ਕਾਰਗੁਜ਼ਾਰੀ ਅਤੇ ਇਸ਼ਤਿਹਾਰਬਾਜ਼ੀ ਦੀ ਕਾਰਗੁਜ਼ਾਰੀ ਤੋਂ ਹਰਿਆਣਾ ਦੇ ਵੋਟਰ ਪੂਰੀ ਤਰਾਂ ਵਾਕਫ ਹਨ, ਜਿਸ ਕਰਕੇ ਹਰਿਆਣਾ ਦੇ ਲੋਕ ਆਪ ਦੀਆਂ ਗੱਲਾਂ ਵਿਚ ਨਹੀਂ ਆਉਣਗੇ ਅਤੇ ਨਾ ਹੀ ਭਾਜਪਾ ਨੂੰ ਮੂੰਹ ਲਾਉਣਗੇ। ਇਹ ਦਾਅਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ ਅਤੇ ਆਪ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ। ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੀ ਆਪ ਸਰਕਾਰ ਝੂਠ ਦੀ ਰਾਜਨੀਤੀ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਦਾਗੀ ਆਗੂਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ।