ਕੁੱਪ ਕਲਾਂ (ਪੱਤਰ ਪ੍ਰੇਰਕ): ਲੁਧਿਆਣਾ- ਮਾਲੇਰਕੋਟਲਾ ਮੁੱਖ ਮਾਰਗ ’ਤੇ ਸਥਿਤ ਕਸਬਾ ਕੁੱਪ ਕਲਾਂ ਵਿਚ ਇੱਕ ਨੌਜਵਾਨ ਦੀ ਭੇਤਭਰੀ ਹਾਲਤ ’ਚ ਲਾਸ਼ ਮਿਲੀ। ਨੌਜਵਾਨ ਪ੍ਰੀਤ ਸਿੰਘ ਵਾਸੀ ਕੁੱਪ ਖੁਰਦ ਨੇ ਦੱਸਿਆ ਕਿ ਉਹ ਆਪਣੇ ਕੰਮ ਲਈ ਜਾ ਰਿਹਾ ਸੀ ਕਿ ਮੁੱਖ ਮਾਰਗ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਜਿਸ ਦੇ ਸਿਰ ਵਿਚ ਕੁਝ ਸੱਟਾਂ ਦੇ ਨਿਸ਼ਾਨ ਵੀ ਸਨ।