ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 28 ਅਗਸਤ
ਥਾਨਾ ਸਿਟੀ ਪੁਲੀਸ ਨੇ ਇੱਕ ਵਿਅਕਤੀ ਨੂੰ .12 ਬੋਰ ਦੇਸੀ ਕੱਟੇ ਅਤੇ 5 ਕਾਰਤੂਸਾਂ ਸਣੇ ਕਾਬੂ ਕੀਤਾ ਹੈ। ਥਾਣਾ ਸਿਟੀ ਦੇ ਪੁਲੀਸ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਕ ਨਾਕੇ ਦੌਰਾਨ ਇਕ ਸ਼ੱਕੀ ਹਾਲਤ ’ਚ ਇਕ ਵਿਅਕਤੀ ਨੂੰ ਕਾਬੂ ਕੀਤਾ ਤਾਂ ਉਸ ਪਾਸੋਂ .12 ਬੋਰ ਦੇਸੀ ਕੱਟਾ ਅਤੇ 5 ਕਾਰਤੂਸ ਜਿੰਦਾ ਬਰਾਮਦ ਹੋਏ। ਸ਼ੱਕੀ ਵਿਅਕਤੀ ਦੀ ਪਛਾਣ ਜਸਕਰਨ ਸਿੰਘ ਉਰਸ ਜੱਸਾ ਪਿੰਡ ਭੂੰਦੜ ਵਜੋਂ ਹੋਈ ਹੈ। ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਅਜਿਹੇ ਅਨਸਰਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਵਿੱਢੀ ਹੋਈ ਹੈ।