ਨਵੀਂ ਦਿੱਲੀ, 29 ਅਗਸਤ
ਪਰਮਾਣੂ ਹਥਿਆਰ ਲੈ ਕੇ ਜਾਣ ਵਿੱਚ ਸਮਰੱਥ ਬੈਲਿਸਟਿਕ ਮਿਜ਼ਾਈਲ ਨਾਲ ਲੈਸ ਪਣਡੁੱਬੀ ‘ਆਈਐੱਨਐੱਸ ਅਰੀਘਾਤ’ ਅੱਜ ਵਿਸ਼ਾਖਾਪਟਨਮ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ’ਚ ਜਲ ਸੈਨਾ ’ਚ ਸ਼ਾਮਲ ਕੀਤੀ ਗਈ। ਰੱਖਿਆ ਮੰਤਰਾਲੇ ਨੇ ਇਕ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ। ਇਸ ਮੌਕੇ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਪਰਮਾਣੂ ਸਮਰੱਥਾ ਨੂੰ ਹੋਰ ਮਜ਼ਬੂਤੀ ਮਿਲੇਗੀ। -ਪੀਟੀਆਈ