ਚੰਡੀਗੜ੍ਹ: ਭਾਜਪਾ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੁਰੂਕਸ਼ੇਤਰ ਦੀ ਲਾਡਵਾ ਸੀਟ ਤੋਂ ਵਿਧਾਨ ਸਭਾ ਚੋਣ ਲੜਨਗੇ। ਭਾਜਪਾ ਵੱਲੋਂ 1 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 1 ਸਤੰਬਰ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। -ਪੀਟੀਆਈ