ਨਵੀਂ ਦਿੱਲੀ, 1 ਸਤੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਅਤੇ ਭਾਰੀ ਮੀਂਹ ਤੇ ਹੜ੍ਹਾਂ ਦੇ ਮੱਦੇਨਜ਼ਰ ਦੋਵੇਂ ਸੂਬਿਆਂ ’ਚ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲਿਆ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ।
ਇਸ ਦੌਰਾਨ ਗ੍ਰਹਿ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਅਤੇ ਤਿਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੂੰ ਮੀਂਹ ਤੇ ਹੜ੍ਹਾਂ ਦੀ ਸਥਿਤੀ ਤੋਂ ਨਜਿੱਠਣ ਲਈ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ। ਅੱਜ ਵੀ ਹੈਦਰਾਬਾਦ ਸਣੇ ਤਿਲੰਗਾਨਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਮੁੱਖ ਮੰਤਰੀ ਰੈੱਡੀ ਨੇ ਵੀ ਹਾਲਾਤ ਦਾ ਜਾਇਜ਼ਾ ਲੈਣ ਲਈ ਮੰਤਰੀਆਂ, ਅਧਿਕਾਰੀਆਂ ਅਤੇ ਜਨਤਾ ਦੇ ਨੁਮਾਇੰਦਿਆਂ ਨਾਲ ਇਕ ਐਮਰਜੈਂਸੀ ਮੀਟਿੰਗ ਕੀਤੀ। -ਪੀਟੀਆਈ