ਪੱਤਰ ਪ੍ਰੇਕਰ
ਅੰਮ੍ਰਿਤਸਰ, 1 ਸਤੰਬਰ
ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਰੂਪੋਵਾਲੀ ਖੁਰਦ ਵਿੱਚ ਬਲਦੇਵ ਸਿੰਘ ਸਾਬੀ ਦੀ ਪ੍ਰਧਾਨਗੀ ਹੇਠ ਹੋਈ। ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਗੋਪਾਲਪੁਰਾ ਨੇ ਨਰੇਗਾ ਕਾਨੂੰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਜ਼ਦੂਰ ਅਜੇ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਯੂਨੀਅਨ ਦੀ ਮੰਗ ਹੈ ਕਿ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਘੱਟੋ ਘੱਟ 1000 ਰੁਪਏ ਕੀਤੀ ਜਾਵੇ ਅਤੇ ਕੰਮ 200 ਦਿਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਵੱਲੋਂ ਇਹ ਗੱਲ ਸਾਹਮਣੇ ਲਿਆਂਦੀ ਗਈ ਹੈ ਕਿ ਨਰੇਗਾ ਮਜ਼ਦੂਰਾਂ ਨੂੰ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਗਾਲੀ ਗਲੋਚ ਕੀਤਾ ਗਿਆ ਹੈ। ਜੇ ਉਹ ਵਿਅਕਤੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਏ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।