ਢਾਕਾ, 2 ਸਤੰਬਰ
ਬੰਗਲਾਦੇਸ਼ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਵਿਦੇਸ਼ ਮੰਤਰੀ ਮੁਹੰਮਦ ਹਸਨ ਮਹਿਮੂਦ ਸਮੇਤ 17 ਸਾਬਕਾ ਮੰਤਰੀਆਂ ਅਤੇ ਨੌਂ ਕਾਨੂੰਨੀਘਾੜਿਆਂ ਦੇ ਦੇਸ਼ ਛੱਡਣ ’ਤੇ ਰੋਕ ਲਾ ਦਿੱਤੀ ਹੈ। ਇਹ ਗੱਦੀਓਂ ਲਾਹੀ ਸ਼ੇਖ ਹਸੀਨਾ ਦੀ ਸਰਕਾਰ ਵਿੱਚ ਮੰਤਰੀ ਸਨ। ਢਾਕਾ ਮੈਟਰੋਪੋਲਿਟਨ ਦੇ ਸੀਨੀਅਰ ਸਪੈਸ਼ਲ ਜੱਜ ਮੁਹੰਮਦ ਅਸ-ਸ਼ਮਸ ਜਗਲੂਲ ਹੁਸੈਨ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਰੋਕੂ ਕਮਿਸ਼ਨ (ਏਸੀਸੀ) ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ। ਉਧਰ, ਬੰਗਲਾਦੇਸ਼ ਸੰਸਦ ਦੀ ਸਪੀਕਰ ਸ਼ਿਰੀਨ ਸ਼ਰਮਿਨ ਚੌਧਰੀ ਨੇ ਅੱਜ ਅਸਤੀਫ਼ਾ ਦੇ ਦਿੱਤਾ। ਰਾਸ਼ਟਰਪਤੀ ਭਵਨ ਮੁਤਾਬਕ ਚੌਧਰੀ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਸੌਂਪ ਦਿੱਤਾ ਹੈ। ਉਧਰ, ਬੰਗਲਾਦੇਸ਼ ਦੀ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਨ੍ਹਾਂ ਦੇ ਸਾਬਕਾ ਮੰਤਰੀ ਖ਼ਿਲਾਫ਼ ਦੇਸ਼ ਵਿੱਚ ਕੋਟਾ ਸੁਧਾਰ ਅੰਦੋਲਨ ਦੌਰਾਨ ਪੰਜ ਵਿਅਕਤੀਆਂ ਦੀ ਹੱਤਿਆ ਦੇ ਦੋਸ਼ ਹੇਠ ਪੰਜ ਨਵੇਂ ਕੇਸ ਦਰਜ ਕੀਤੇ ਗਏ ਹਨ। -ਪੀਟੀਆਈ