ਫਗਵਾੜਾ: ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਗੇਮਜ਼ ਜ਼ੋਨਲ ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰ. ਜ਼ੋਰਾਵਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਅੰਡਰ-14 ਲੜਕੇ ਤਹਿਤ ਕੈਂਬਰਿਜ ਫਗਵਾੜਾ ਦੀ ਟੀਮ ਨੇ ਨੰਗਲ ਮੱਝਾਂ ਦੀ ਟੀਮ ਨੂੰ 2-0 ਨਾਲ ਹਰਾ ਕੇ ਓਵਰਆਲ ਟਰਾਫ਼ੀ ਜਿੱਤੀ। ਇਸੇ ਤਰ੍ਹਾਂ ਅੰਡਰ-17 ’ਚ ਵੀ ਕੈਂਬਰਿਜ ਦੀ ਟੀਮ ਜੇਤੂ ਰਹੀ। ਇਸ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਟੁੱਟ ਅੰਗ ਹਨ। ਸਕੂਲ ਚੇਅਪਰਸਨ ਜਸਬੀਰਕੌਰ ਬਾਸੀ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ