ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 4 ਸਤੰਬਰ
ਥਾਣਾ ਸ਼ਹਿਰੀ ਮਾਲੇਰਕੋਟਲਾ ਸ਼ਹਿਰੀ-1 ’ਚ ਤਾਇਨਾਤ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਦੀ ਲੰਘੀ ਰਾਤ ਆਪਣੀ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ ’ਤੇ ਪਿੰਡ ਬੂਲਾਪੁਰ ਪਰਤਣ ਮੌਕੇ ਕਿਸੇ ਤੇਜ਼ ਰਫ਼ਤਾਰ ਵਾਹਨ ਦੀ ਪਿੰਡ ਛੋਕਰਾਂ ਦੇ ਬੱਸ ਅੱਡੇ ਨੇੜੇ ਫੇਟ ਵੱਜਣ ਕਾਰਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਹਰਪ੍ਰੀਤ ਸਿੰਘ ਦੇ ਭਰਾ ਇੰਦਰਜੀਤ ਸਿੰਘ ਦੇ ਬਿਆਨਾਂ ’ਤੇ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਦੀ ਦੇਹ ਨੂੰ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿੱਚ ਰੱਖਿਆ ਗਿਆ ਹੈ। ਉਸ ਦਾ ਸਸਕਾਰ ਉਸ ਦੇ ਕੈਨੇਡਾ ਰਹਿੰਦੇ ਪੁੱਤਰ ਦੇ ਆਉਣ ’ਤੇ ਕੀਤਾ ਜਾਵੇਗਾ।