ਫਗਵਾੜਾ: ਇੱਥੋਂ ਦੇ ਚਾਹਲ ਨਗਰ ਵਿੱਚ ਔਰਤ ਦੀਆਂ ਵਾਲੀਆਂ ਖੋਹ ਕੇ ਲਿਜਾਣ ਸਬੰਧੀ ਸਿਟੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਚਾਹਲ ਨਗਰ ਵਿੱਚ ਇੱਕ ਮਹਿਲਾ ਦੇ ਕੰਨਾਂ ਦੀਆਂ ਵਾਲੀਆਂ ਮੁਲਜ਼ਮ ਨੇ ਝਪਟੀਆਂ ਸਨ, ਜਿਸ ਸਬੰਧੀ ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਪੁਲੀਸ ਨੇ ਵਿਸ਼ਾਲ ਬਾਂਸਲ ਪੁੱਤਰ ਧਨੀ ਰਾਮ ਵਾਸੀ ਮੁਹੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ। -ਪੱਤਰ ਪ੍ਰੇਰਕ