ਪੱਤਰ ਪ੍ਰੇਰਕ
ਦਸੂਹਾ, 5 ਸਤੰਬਰ
ਇੱਥੋਂ ਦੇ ਵਾਰਡ ਨੰਬਰ 12 ਦੇ ਮੁਹੱਲਾ ਕੈਂਥਾਂ ਤੋਂ ਲੰਘੀ ਰਾਤ ਘਰ ਬਾਹਰ ਖੜ੍ਹੀ ਕਾਰ ਚੋਰੀ ਹੋ ਗਈ। ਇਸ ਸਬੰਧੀ ਸਥਾਨਕ ਐੱਸਵੀਜੇਸੀਡੀਏਵੀ ਪਬਲਿਕ ਸਕੂਲ ਦੇ ਅਧਿਆਪਕ ਅਭਿਮਨਯੂ ਕੁਮਾਰ ਵਾਸੀ ਮੁਹੱਲਾ ਕੈਂਥਾਂ ਨੇ ਦੱਸਿਆ ਕਿ ਲੰਘੀ ਰਾਤ ਉਸ ਨੇ ਆਪਣੀ ਜ਼ੈੱਨ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ, ਜੋ ਚੋਰੀ ਕਰ ਲਈ ਗਈ। ਸਾਰੀ ਘਟਨਾ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ ਹੈ।
ਉਸ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਦਸੂਹਾ ਵਿਖੇ ਲਿਖਤੀ ਦਰਖਾਸਤ ਦਰਜ ਕਰਵਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਲਾਕੇ ਅੰਦਰ ਨਿੱਤ ਵਧ ਰਹੀਆਂ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿੱਚ ਹੈ।