ਹਾਥਰਸ (ਯੂਪੀ), 6 ਸਤੰਬਰ
ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਆਗਰਾ-ਅਲੀਗੜ੍ਹ ਕੌਮੀ ਮਾਰਗ ’ਤੇ ਰੋਡਵੇਜ਼ ਦੀ ਬੱਸ ਨੇ ਇੱਕ ਵੈਨ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਜਿਸ ਵਿੱਚ 15 ਜਣਿਆਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਚਾਰ ਔਰਤਾਂ ਅਤੇ ਚਾਰ ਬੱਚੇ ਸ਼ਾਮਲ ਹਨ। ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਯਾਤਰੀ ਹਾਥਰਸ ਤੋਂ ਆਗਰਾ ਜਾ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ