ਸੰਗਰੂਰ: ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਜਾਰੀ ਹੈ। ਮੁਹਿੰਮ ਤਹਿਤ ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿੱਚ ਇਕ ਤਰਕਸ਼ੀਲ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਅਫਸਰ ਗੁਰਪ੍ਰੀਤ ਕੌਰ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ, ਤਰਕਸ਼ੀਲਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ। ਤਰਕਸ਼ੀਲ ਆਗੂ ਸੀਤਾ ਰਾਮ ਬਾਲਦ ਕਲਾਂ ਨੇ ਕਿਹਾ ਕਿ ਇਹ ਪ੍ਰੀਖਿਆ ਸਾਰੇ ਪੰਜਾਬ ਵਿੱਚ 13 ਤੇ 14 ਅਕਤੂਬਰ ਨੂੰ ਹੋਵੇਗੀ ਤੇ ਇਸ ਪ੍ਰੀਖਿਆ ਵਿੱਚ ਛੇਵੀਂ ਤੋਂ ਬਾਰ੍ਹਵੀਂ ਤਕ ਦੇ ਵਿਦਿਆਰਥੀ ਸ਼ਾਮਲ ਹੋਣਗੇ। -ਨਿੱਜੀ ਪੱਤਰ ਪ੍ਰੇਰਕ