ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਸਤੰਬਰ
ਪਟਿਆਲਾ ਤੋਂ ‘ਆਪ’ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਕੋਹਲੀ (ਸਾਬਕਾ ਮੰਤਰੀ) ਨਮਿਤ ਇਥੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸਿਆਸੀ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਰਜੀਤ ਸਿੰਘ ਕੋਹਲੀ ਨੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ। ਕੋਹਲੀ ਪਰਿਵਾਰ ਦੀ ਤੀਜੀ ਪੀੜ੍ਹੀ ਅਜੀਤਪਾਲ ਕੋਹਲੀ ਵੀ ਆਪਣੇ ਪੁਰਖਿਆਂ ਦੇ ਪਾਏ ਪੂਰਨਿਆਂ ਉਪਰ ਚੱਲ ਕੇ ਲੋਕ ਅਤੇ ਸਮਾਜ ਸੇਵਾ ਕਰ ਰਹੇ ਹਨ। ਡਾ. ਗੁਰਪ੍ਰੀਤ ਕੌਰ ਨੇ ਮੁੱਖ ਮੰੰਤਰੀ ਭਗਵੰਤ ਮਾਨ ਵੱਲੋਂ ਸੁਰਜੀਤ ਕੋਹਲੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਤੇ ਸਾਬਕਾ ਅਕਾਲੀ ਮੇਅਰ ਅਮਰਿੰਦਰ ਬਜਾਜ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਕੇਂਦਰੀ ਮੰਤਰੀ ਹਰਦੀਪ ਪੁਰੀ, ਭਾਜਪਾ ਆਗੂ ਤਰੁਣ ਚੁੱਘ ਸਮੇਤ ਕਈ ਹੋਰਾਂ ਦੇ ਸੋਗ ਸੰਦੇਸ਼ ਪੁੱਜੇ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਜੌੜਾਮਾਜਰਾ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈਟੀਓ, ਗੁਰਮੀਤ ਖੁੱਡੀਆਂ ਅਤੇ ਹਰਮੀਤ ਪਠਾਣਮਾਜਰਾ ਸਮੇਤ ਕਈ ਵਿਧਾਇਕਾਂ ਸਣੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ, ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਮੁੱਖ ਮੰਤਰੀ ਮੀਡੀਆ ਸਲਾਹਕਾਰ ਬਲਤੇਜ ਪੰਨੂ, ਓਐੱਸਡੀ ਪ੍ਰੋ. ਓਂਕਾਰ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਜਗਮੀਤ ਬਰਾੜ, ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ, ਕਾਰੋਬਾਰੀ ਕਮਲਪ੍ਰੀਤ ਸੇਠੀ, ਗੁਰਜੀਤ ਸਾਹਨੀ, ਭਾਜਪਾ ਆਗੂ ਹਰਵਿੰਦਰ ਹਰਪਾਲਪੁਰ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਹਰਮਿੰਦਰ ਕਸਹਲੇਮਾਜਰਾ ਤੇ ਅਮਰਿੰਦਰ ਰਾਠੀਆ ਨੇ ਵੀ ਸ਼ਿਰਕਤ ਕੀਤੀ।