ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 6 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਸੂਬਾ ਕਮੇਟੀ ਦੀ ਮੀਟਿੰਗ ਫੂਲ ਟਾਊਨ ਵਿੱਚ ਹੋਈ। ਇਸ ਦੌਰਾਨ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਦੇ ਘਰ ਐਨਆਈਏ ਵੱਲੋਂ 30 ਅਗਸਤ ਨੂੰ ਮਾਰੀ ਗਈ ਰੇਡ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਤੇ ਇਸ ਨੂੰ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਗਰਦਾਨਿਆ ਗਿਆ। ਆਗੂਆਂ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਸੂਬਿਆਂ ਦੇ ਅਧਿਕਾਰਾਂ ਨੂੰ ਉਲੰਘ ਕੇ ਸਿੱਧਾ ਸੂਬਿਆਂ ਵਿੱਚ ਦਖਲ ਦੇ ਰਹੀਆਂ ਹਨ ਅਤੇ ਹਰ ਤਰ੍ਹਾਂ ਦੇ ਵਿਰੋਧ ਦੀ ਆਵਾਜ਼ ਨੂੰ ਕੁਚਲ ਦੇਣਾ ਚਾਹੁੰਦੀਆਂ ਹਨ। ਉਨ੍ਹਾਂ ਸਾਰੇ ਇਨਸਾਫਪਸੰਦ ਲੋਕਾਂ ਨੂੰ 13 ਸਤੰਬਰ ਨੂੰ ਰਾਮਪੁਰਾ ਮੰਡੀ ਵਿੱਚ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਹਰਿਆਣਾ ਦੇ ਸੰਘਰਸ਼ ’ਚ ਵੀ ਪੁੱਜਣ ਦੀ ਅਪੀਲ ਕੀਤੀ।