ਮਾਨਸਾ (ਪੱਤਰ ਪ੍ਰੇਰਕ): ਗੁਰਦਾਸ ਸਿੰਘ ਨੇ ਅੱਜ ਇਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਅਹੁਦਾ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਬਠਿੰਡਾ ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਾਇਨਾਤ ਸਨ। ਇਸ ਮੌਕੇ ਸਮੂਹ ਸਟਾਫ ਵੱਲੋਂ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਲੋਕਾਂ ਪਹੁੰਚਾਈਆਂ ਜਾਣਗੀਆਂ।