ਭੁੱਚੋ ਮੰਡੀ: ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਮਰਹੂਮ ਬਾਰਾ ਸਿੰਘ ਮਾਨ ਦੀ ਯਾਦ ਵਿੱਚ ਮਾਨ ਪਰਿਵਾਰ ਨੇ ਸ਼ਹੀਦ ਬਾਬਾ ਫ਼ਤਿਹ ਸਿੰਘ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਸਬੰਧੀ ਕੈਂਪ ਲਾਇਆ ਗਿਆ। ਇਸ ਦੌਰਾਨ ਡਾ. ਕੁਲਵੰਤ ਸਿੰਘ ਧਾਲੀਵਾਲ ਵੱਲੋਂ ਚਲਾਈ ਜਾ ਰਹੀ ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਐਸਬੀਆਈ ਕਾਰਡ ਦੇ ਸਹਿਯੋਗ ਨਾਲ ਔਰਤਾਂ ਸਮੇਤ 450 ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੇ ਖੂਨ ਦੇ ਨਮੂਨੇ ਲਏ ਗਏ ਜਿਨ੍ਹਾਂ ਦੀ ਰਿਪੋਰਟ 20 ਸਤੰਬਰ ਤੱਕ ਆਵੇਗੀ। ਇਸ ਤੋਂ ਇਲਾਵਾ ਮੈਡੀਕਲ ਟੀਮ ਨੇ ਮਰੀਜ਼ਾਂ ਦੀ ਹੱਡੀਆਂ, ਦੰਦਾਂ ਅਤੇ ਸ਼ੂਗਰ ਦੀ ਜਾਂਚ ਕਰਕੇ ਮੁਫ਼ਤ ਦਵਾਈ ਦਿੱਤੀ ਗਈ। ਇਸ ਮੌਕੇ ਮਾਨ ਪਰਿਵਾਰ ਦੇ ਮੈਂਬਰ ਹਰਪ੍ਰੀਤ ਸਿੰਘ ਮਾਨ, ਕੁਲਦੀਪ ਸਿੰਘ ਮਾਨ, ਬੰਤਾ ਸਿੰਘ ਮਾਨ, ਸੁਰਿੰਦਰ ਮਾਨ ਅਤੇ ਸੁਸਾਇਟੀ ਦੇ ਆਗੂ ਹਾਜ਼ਰ ਸਨ। -ਪੱਤਰ ਪ੍ਰੇਰਕ