ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸਿੱਖਿਆ ਦੇ ਖੇਤਰ ਵਿੱਚ 32 ਸਾਲਾਂ ਦੀ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋਏ ਸਿੱਖਿਆ ਸ਼ਾਸਤਰੀ ਊਸ਼ਾ ਸ਼ਰਮਾ ਨੂੰ ਇੱਥੋਂ ਦੇ ਸੈਕਟਰ-18 ਸਥਿਤ ਨਿਊ ਪਬਲਿਕ ਸਕੂਲ ਵਿੱਚ ਰੋਟਰੀ ਕਲੱਬ ਵੱਲੋਂ ਸਨਮਾਨਿਆ ਗਿਆ। ਉਨ੍ਹਾਂ ਸਿੱਖਿਆ ਦੇ ਖੇਤਰ ਵਿੱਚ ਕਈ ਯੋਗਦਾਨ ਪਾਏ ਤੇ ਗ਼ਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿਚ ਯੋਗਦਾਨ ਪਾਇਆ। ਸਕੂਲ ਦੇ ਪ੍ਰਬੰਧਕਾਂ ਨੇ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਨੂੰ ਸੇਧ ਦੇ ਸਕਦੇ ਹਨ ਤੇ ਉਹ ਵੀ ਵਿਦਿਆਰਥੀਆਂ ਨੂੰ ਚੰਗੇ ਤੇ ਗਲਤ ਦੀ ਪਛਾਣ ਕਰਵਾਉਂਦੇ ਹਨ। ਸਕੂਲ ਵੀ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਿਚ ਅਹਿਮ ਯੋਗਦਾਨ ਪਾਉਂਦੇ ਹਨ ਕਿਉਂਕਿ ਬੱਚਾ ਘਰ ਤੋਂ ਬਾਅਦ ਸਭ ਤੋਂ ਜ਼ਿਆਦਾ ਸਮਾਂ ਸਕੂਲ ਵਿਚ ਹੀ ਬਤੀਤ ਕਰਦਾ ਹੈ।