ਕੁਰਾਲੀ: ਇੱਥੋਂ ਨੇੜਲੇ ਪਿੰਡ ਖਿਜ਼ਰਾਬਾਦ ਦੀ ਛਿੰਝ ਕਮੇਟੀ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਿੰਡ ਵਿੱਚ ਦੰਗਲ 21 ਅਤੇ 22 ਸਤੰਬਰ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ 76 ਕਿਲੋ ਅਤੇ 90 ਕਿਲੋ ਭਾਰ ਵਰਗ ਦੀਆਂ ਕੁਸ਼ਤੀਆਂ ਦੇ ਮੁਕਾਬਲੇ ਕੌਮਾਂਤਰੀ ਨਿਯਮਾਂ ਅਨੁਸਾਰ ਗੱਦੇ ਉੱਤੇ ਹੋਣਗੇ। ਉਨ੍ਹਾਂ ਕਿਹਾ ਕਿ 22 ਸਤੰਬਰ ਨੂੰ ਸੱਦੇ ਪਹਿਲਵਾਨਾਂ ਦੇ ਮਿੱਟੀ ਦੇ ਅਖਾੜੇ ਵਿੱਚ ਕੁਸ਼ਤੀ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਕੁਸ਼ਤੀ ਮੁਕਾਬਲੇ ਵਿੱਚ ਨਾਮੀ ਪਹਿਲਵਾਨ ਕੁਸ਼ਤੀ ਦੇ ਜੌਹਰ ਦਿਖਾਉਣਗੇ। -ਪੱਤਰ ਪ੍ਰੇਰਕ