ਰੂਪਨਗਰ: ਘਾੜ ਇਲਾਕੇ ਦੇ ਪਿੰਡ ਬੜੀ ਦੇ ਫ਼ੌਜ ਲਾਂਸ ਨਾਇਕ ਲਵਪ੍ਰੀਤ ਸਿੰਘ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ ਸੀ। ਅੱਜ ਬਾਅਦ ਦੁਪਹਿਰ ਪਿੰਡ ਬੜੀ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਜਾਣਕਾਰੀ ਮੁਤਾਬਿਕ 9 ਸਿੱਖ ਰੈਜੀਮੈਂਟ ਨਾਲ ਸਬੰਧਤ ਲਾਂਸ ਨਾਇਕ ਲਵਪ੍ਰੀਤ ਸਿੰਘ ਛੁੱਟੀ ਕੱਟਣ ਲਈ ਕੁੱਝ ਦਿਨ ਪਹਿਲਾਂ ਆਪਣੇ ਘਰ ਆਇਆ ਸੀ। ਇਸ ਦੌਰਾਨ ਉਸ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਅਤੇ ਹਫ਼ਤਾ ਭਰ ਮਿਲਟਰੀ ਹਸਪਤਾਲ ਵਿੱਚ ਰਹਿਣ ਉਪਰੰਤ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਵਿੱਚ ਪਤਨੀ ਤੋਂ ਇਲਾਵਾ ਮਾਤਾ-ਪਿਤਾ ਹਨ। ਫੌਜ ਦੇ ਜਵਾਨਾਂ ਵੱਲੋਂ ਹਥਿਆਰ ਉਲਟੇ ਕਰ ਕੇ ਸਲਾਮੀ ਦਿੱਤੀ ਗਈ। -ਪੱਤਰ ਪ੍ਰੇਰਕ