ਲਾਲੜੂ (ਪੱਤਰ ਪ੍ਰੇਰਕ): ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ-2 ਪਿੰਡ ਦੱਪਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਬਲਕਾਰ ਸਿੰਘ ਰੰਗੀ ਆਪਣੇ ਸਾਥੀਆਂ ਸਣੇ ਅਕਾਲੀ ਦਲ ਛੱਡ ਕੇ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਰੰਗੀ ਤੇ ਸਾਥੀਆਂ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਵਿਕਾਸ ਤੇ ਕਾਰਜ ਤੇਜ਼ ਗਤੀ ਨਾਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਰੰਗੀ ਨੂੰ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਿੰਡ ਦੱਪਰ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਵਿਧਾਇਕ ਨੇ ਆਖਿਆ ਕਿ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਲੋਕ ਪਾਰਟੀ ਨਾਲ ਜੁੜ ਰਹੇ ਹਨ।