ਧੂਰੀ: ਧੂਰੀ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ ਮੀਟਿੰਗ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਹੰਸ ਰਾਜ ਗੁਪਤਾ, ਗੁਰਬਖਸ਼ ਸਿੰਘ ਗੁੱਡੂ, ਹਰਦੀਪ ਸਿੰਘ ਦੋਲਤਪੁਰ, ਜਗਤਾਰ ਸਿੰਘ ਤਾਰਾ ਬੇਨੜਾ, ਇੰਦਰਪਾਲ ਸਿੰਘ ਗੋਲਡੀ ਤੇ ਕੌਂਸਲਰ ਰਾਜੀਵ ਚੌਧਰੀ ਹਾਜ਼ਰ ਹੋਏ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਸ਼ਹਿਰ ਅੰਦਰ ਹੋਰ ਮਜ਼ਬੂਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਲੋਕਾਂ ਨੂੰ ਸਹੂਲਤਾਂ ਦੇਣ ਦੀ ਥਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਆਰਥਿਕ ਤੌਰ ’ਤੇ ਹੋਰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮੌਕੇ ਚਮਕੌਰ ਸਿੰਘ ਚੇਅਰਮੈਨ, ਨਰਪਿੰਦਰ ਸਿੰਘ, ਰਣਜੀਤ ਸਿੰਘ ਕਾਕਾ ਤੇ ਪ੍ਰੇਮ ਸਿੰਘ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ