ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 7 ਸਤੰਬਰ
ਮੁੱਖ ਮੰਤਰੀ ਨਾਇਬ ਸਿੰਘ ਦੇ ਨੁਮਾਇੰਦੇ ਕੈਲਾਸ਼ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਨੇ ਹਲਕੇ ਦੇ ਪਿੰਡ ਸੰਘੋਰ ਤੇ ਝੰਡੋਲਾ ਵਿਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੀ ਸਰਕਾਰ ਵਿਚ ਗਰੀਬ ਦੇ ਪੁੱਤਰ ਨੂੰ ਵੀ ਯੋਗਤਾ ਦੇ ਆਧਾਰ ’ਤੇ ਬਿਨਾਂ ਪਰਚੀ ਤੇ ਬਿਨਾਂ ਖਰਚੇ ਤੋਂ ਸਰਕਾਰੀ ਨੌਕਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਹਿਲਾਂ ਸਿਰਫ ਸਿਆਸਤਦਾਨਾਂ ਤੇ ਵੱਡੇ ਲੋਕਾਂ ਦੇ ਬੱਚੇ ਹੀ ਸਰਕਾਰੀ ਨੌਕਰੀਆਂ ਪ੍ਰਾਪਤ ਕਰਦੇ ਸਨ।