ਪੱਤਰ ਪ੍ਰੇਰਕ
ਫਗਵਾੜਾ, 7 ਸਤੰਬਰ
ਪਾਰਕ ’ਚ ਸੈਰ ਕਰ ਰਹੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਰਣਜੀਤ ਕੁਮਾਰ ਪੁੱਤਰ ਅਮਰ ਨਾਥ ਵਾਸੀ ਪ੍ਰੀਤ ਨਗਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 5 ਸਤੰਬਰ ਨੂੰ ਉਹ ਘਰ ਦੇ ਬਾਹਰ ਪਾਰਕ ’ਚ ਸੈਰ ਕਰ ਰਿਹਾ ਸੀ ਤਾਂ ਉਕਤ ਵਿਅਕਤੀਆਂ ਨੇ ਆਪਣੇ ਨਾਲ ਹੋਰ ਸਾਥੀ ਲਿਆ ਕੇ ਉਸ ਨੂੰ ਘੇਰ ਲਿਆ ਤੇ ਉਸ ਦੀ ਕੁੱਟਮਾਰ ਕੀਤੀ। ਇਸ ਸਬੰਧੀ ਪੁਲੀਸ ਨੇ ਕਿਸ਼ਨ ਕੁਮਾਰ ਪੁੱਤਰ ਕਾਕਾ ਵਾਸੀ ਮੁਹੱਲਾ ਭਗਤਪੁਰਾ ਤੇ ਅਮਰ ਕਿਸ਼ੋਰ ਵਾਸੀ ਮੁਹੱਲਾ ਭਗਤਪੁਰਾ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।