ਜੈਪੁਰ, 8 ਸਤੰਬਰ
ਰਾਜਸਥਾਨ ਦੇ ਕੋਟਪੁਤਲੀ-ਬਹਿਰੋਰ ਜ਼ਿਲੇ ਵਿੱਚ ਦਿੱਲੀ-ਜੈਪੁਰ ਕੌਮੀ ਰਾਜਮਾਰਗ ’ਤੇ ਇਕ ਰੈਸਤਰਾਂ ਅੱਜ ਸਵੇਰੇ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਪੁਲੀਸ ਨੇ ਕਿਹਾ ਕਿ ਗੋਲੀਬਾਰੀ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ 5 ਕਰੋੜ ਰੁਪਏ ਦੀ ਫਿਰੌਤੀ ਚਾਹੁੰਦੇ ਸਨ ਅਤੇ ਉਨ੍ਹਾਂ ਨੇ ਕਾਊਂਟਰ ’ਤੇ ਪਰਚੀ ਸੁੱਟੀ ਜਿਸ ਉੱਤੇ ਰਕਮ ਲਿਖੀ ਹੋਈ ਸੀ। ਉਨ੍ਹਾਂ ਨੇ ਦੱਸਿਆ ਕਿ ਪਰਚੀ ਸੁੱਟਣ ਤੋਂ ਬਾਅਦ ਮੁਲਜ਼ਮਾਂ ਨੇ ਰੈਸਤਰਾਂ ਵਿੱਚ ਗੋਲੀਬਾਰੀ ਕੀਤੀ, ਜਿਸ ਨਾਲ ਉੱਥੇ ਮੌਜੂਦ ਮੁਲਾਜ਼ਮਾਂ ਅਤੇ ਲੋਕਾਂ ’ਚ ਦਹਿਸ਼ਤ ਫੈਲ ਗਈ। ਪੁਲੀਸ ਮੁਤਾਬਕ ਫਾਇਰਿੰਗ ਕਰਨ ਵਾਲੇ ਦੋਵੇਂ ਮੁਲਜ਼ਮ ਮੋਟਰਸਾਈਕਲ ’ਤੇ ਆਏ ਸਨ ਤੇ ਵਾਰਦਾਤ ਮਗਰੋਂ ਮੌਕੇ ਤੋਂ ਫਰਾਰ ਹੋ ਗਏ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। –ਪੀਟੀਆਈ