ਇੰਫਾਲ, 8 ਸਤੰਬਰ
ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਸੂਬੇ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦਰਮਿਆਨ ਅੱਜ ਸਵੇਰੇ 20 ਤੋਂ ਵੱਧ ਵਿਧਾਇਕਾਂ ਨੂੰ ਨਾਲ ਲੈ ਕੇ ਰਾਜਪਾਲ ਐੱਲ. ਅਚਾਰੀਆ ਨਾਲ ਮੁਲਾਕਾਤ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਿੰਘ ਸਵੇਰੇ ਕਰੀਬ 11 ਵਜੇ ਵਿਧਾਇਕਾਂ ਨਾਲ ਰਾਜ ਭਵਨ ਪਹੁੰਚੇ। ਉਨ੍ਹਾਂ ਦੱਸਿਆ ਕਿ ਮੀਟਿੰਗ ਕਰੀਬ ਇੱਕ ਘੰਟਾ ਚੱਲੀ। ਹਾਲਾਂਕਿ ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਮੀਟਿੰਗ ’ਚ ਕਿਸ ਗੱਲ ਨੂੰ ਲੈ ਕੇ ਚਰਚਾ ਹੋਈ ਹੈ। -ਪੀਟੀਆਈ