ਨਿੱਜੀ ਪੱਤਰ ਪ੍ਰੇਰਕ
ਧੂਰੀ, 8 ਸਤੰਬਰ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਕਿਹਾ ਕਿ ਜਥੇਬੰਦੀ ਦੀ ਸੂਬਾ ਵਰਕਿੰਗ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਪਿਛਲੇ 15-20 ਸਾਲਾਂ ਤੋਂ ਕੰਮ ਕਰ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਕਾਮਿਆਂ ਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਵਿੱਚ 20 ਸਤੰਬਰ ਨੂੰ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਸ ਦੀ ਤਿਆਰੀ ਲਈ ਸਾਰੇ ਪੰਜਾਬ ਵਿਚ ਜਥੇਬੰਦੀ ਦੀ ਲੀਡਰਸ਼ਿਪ ਵੱਲੋਂ ਜ਼ਿਲ੍ਹਾ ਅਤੇ ਬ੍ਰਾਂਚ ਪੱਧਰੀ ਮੀਟਿੰਗ ਕਰਕੇ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਵਹੀਰਾਂ ਘੱਤ ਕੇ ਸੰਗਰੂਰ ਦੀ ਧਰਤੀ ਵੱਲ ਕੂਚ ਕਰਨ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਸੂਬਾ ਆਗੂ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ, ਪ੍ਰਦੁਮਣ ਸਿੰਘ, ਜਗਰੂਪ ਸਿੰਘ, ਉਂਕਾਰ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਤਰਜਿੰਦਰ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ ਭੱਟੀ ਤੇ ਸੁਰਿੰਦਰ ਸਿੰਘ ਆਦਿ ਮੌਜੂਦ ਸਨ।