ਮਾਨਸਾ: ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਚ ਪ੍ਰਿੰਸੀਪਲ ਡਾ. ਜਸਕਰਨ ਸਿੰਘ ਦੀ ਅਗਵਾਈ ’ਚ ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਐੱਨਐੱਸਐੱਸ, ਰੈਡ ਕਰਾਸ ਸੁਸਾਇਟੀ ਅਤੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਸੈਮੀਨਾਰ ਕਰਵਾਇਆ ਗਿਆ। ਡਾ. ਸ਼ਤੋਸ਼ ਭਾਰਤੀ ਨੇ ਦੱਸਿਆ ਕਿ ਡੇਂਗੂ ਤੇ ਮਲੇਰੀਆ ਮੱਛਰ ਤੋਂ ਕੱਟਣ ਵਾਲੇ ਰੋਗ ਹਨ ਅਤੇ ਇਨ੍ਹਾਂ ਰੋਗਾਂ ਨੂੰ ਫੈਲਣ ਤੋਂ ਪਹਿਲਾਂ ਹੀ ਸਾਵਧਾਨੀਆਂ ਵਰਤ ਕੇ ਬਚਿਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਦਿਆਂ ਕਿਹਾ ਕਿ ਇਸ ਨਾਲ ਮੱਛਰ ਨੂੰ ਪੈਦਾ ਹੋਣ ਤੋਂ ਰੋਕਕੇ ਡੇਂਗੂ ਤੇ ਮਲੇਰੀਆ ਤੋਂ ਬਚਾਅ ਕਰ ਸਕਦੇ ਹਾਂ। -ਪੱਤਰ ਪ੍ਰੇਰਕ