ਪੱਤਰ ਪ੍ਰੇਰਕ
ਮਾਨਸਾ, 8 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਅੱਜ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਮਾਨਸਾ ਵਿੱਚ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਹਿੱਤਾਂ ਲਈ ਸਮੁੱਚਾ ਜ਼ਿਲ੍ਹਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਸ੍ਰੀ ਭੂੰਦੜ ਦਾ ਅੱਜ ਮਾਨਸਾ ਨੇੜਲੇ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ, ਕੋਟਧਰਮੂ ਵਿੱਚ ਸਨਮਾਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਬਸਿਡੀ ਖ਼ਤਮ ਕਰਨ, ਪੈਟਰੋਲ-ਡੀਜ਼ਲ ’ਤੇ ਵੈਟ ਸਮੇਤ ਬੱਸ ਕਿਰਾਇਆ ਵਧਾਉਣ ਅਤੇ ਅਪਰਾਧ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ 10 ਸਤੰਬਰ ਨੂੰ ਲੁਧਿਆਣਾ ਤੋਂ ਪੰਜਾਬ ਸਰਕਾਰ ਖਿਲਾਫ਼ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਆਰੰਭ ਕੀਤੇ ਜਾਣਗੇੇ।
ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਸੰਘਰਸ਼ ਕੀਤਾ ਹੈ, ਜਿਸ ਵਿੱਚ ਸ੍ਰੀ ਭੂੰਦੜ ਦਾ ਵੀ ਵੱਡਾ ਯੋਗਦਾਨ ਹੈ।