ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 8 ਸਤੰਬਰ
ਕੌਮੀ ਇਨਸਾਫ਼ ਮੋਰਚੇ ਦੀ ਇਕੱਤਰਤਾ ਮਾਤਾ ਗੁਜਰੀ ਕਮੇਟੀ ਹਾਲ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿੱਚ ਪਾਲ ਸਿੰਘ ਫਰਾਂਸ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਸਬੰਧੀ ਚਰਚਾ ਹੋਈ। ਇਸ ਸਬੰਧੀ ਜਸਵੰਤ ਸਿੰਘ ਸਿੱਧੂਪਰ ਤੇ ਅਮਰਪ੍ਰੀਤ ਸਿੰਘ ਪੰਜਕੋਹਾ ਨੇ ਦੱਸਿਆ ਕਿ 14 ਸਤੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਫ਼ਤਹਿਗੜ੍ਹ ਸਾਹਿਬ ਤੋਂ ਲੈ ਕੇ ਪੈਦਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ, ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਆਗੂ ਜਸਪਾਲ ਸਿੰਘ ਅਤੇ ਅਸ਼ੋਕ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਕੁਲਜੀਤ ਸਿੰਘ ਜੰਜੂਆ, ਹਰਬੰਸ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ ਖੋਜੇਮਾਜਰਾ, ਗੁਰਦੀਪ ਸਿੰਘ, ਰਘਬੀਰ ਸਿੰਘ, ਤੇਜਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਿੰਦਰ ਸਿੰਘ, ਹਰਜਿੰਦਰ ਸਿੰਘ ਲਠੇੜੀ, ਪ੍ਰਗਟ ਸਿੰਘ, ਵਰਿੰਦਰਜੀਤ ਸਿੰਘ, ਸਰਬਜੀਤ ਸਿੰਘ, ਮਨਮੋਹਣ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।