ਹਤਿੰਦਰ ਮਹਿਤਾ
ਜਲੰਧਰ, 8 ਸਤੰਬਰ
ਪਿੰਡ ਡਰੋਲੀ ਖੁਰਦ ਨੂੰ ਜਾਂਦੀ ਮੇਨ ਸੜਕ ਦੀ ਖਸਤਾ ਹਾਲਤ ਕਾਰਨ ਇਲਾਕੇ ਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਦੇ ਵਸਨੀਕ ਸੋਹਣ ਸਿੰਘ ਮਿਨਹਾਸ, ਹਰਭਜਨ ਸਿੰਘ, ਜਰਨੈਲ ਸਿੰਘ, ਇਕਬਾਲ ਸਿੰਘ, ਬਲਬੀਰ ਸਿੰਘ, ਸੋਹਣ ਸਿੰਘ, ਤਰਸੇਮ ਸਿੰਘ ਅਤੇ ਨੰਬਰਦਾਰ ਅਮਰਜੀਤ ਸਿੰਘ ਨੇ ਦੱਸਿਆ ਕੇ ਉਨ੍ਹਾਂ ਦੇ ਪਿੰਡ ਡਰੋਲੀ ਖੁਰਦ ਨੂੰ ਜਾਂਦੀ ਸੜਕ ਲੰਮੇ ਸਮੇਂ ਤੋਂ ਖਸਤਾ ਹਾਲਤ ਵਿਚ ਹੈ। ਇੱਥੋਂ ਲੰਘਣ ਵਾਲੇ ਸਕੂਟਰ ਤੇ ਮੋਟਰਸਾਈਕਲ ਸਵਾਰ ਕਈ ਵਾਰ ਹਾਦਸਿਆ ਦਾ ਸ਼ਿਕਾਰ ਹੋ ਕੇ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਹਲਕਾ ਇੰਚਾਰਜ ਜੀਤ ਲਾਲ ਭੱਟੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ। ਹਲਕਾ ਇੰਚਾਰਜ ਜੀਤ ਲਾਲ ਭੱਟੀ ਨੇ ਭਰੋਸਾ ਦਿੱਤਾ ਕਿ ਉਹ ਸਮੱਸਿਆ ਜਲਦੀ ਹੱਲ ਕਰਵਾਉਣਗੇ।