ਹਰਪ੍ਰੀਤ ਕੌਰ
ਹੁਸ਼ਿਆਰਪੁਰ, 8 ਸਤੰਬਰ
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਸਥਾਨਕ ਦਫ਼ਤਰ ’ਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਲਗਪਗ 550 ਸ਼ਿਕਾਇਤਾਂ ਪੇਸ਼ ਹੋਈਆਂ ਜਿਨ੍ਹਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨਤਾ ਦੀਆਂ ਸਮੱਸਿਆਵਾਂ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ਦੇ ਹੱਲ ਜਲਦੀ ਤੋਂ ਜਲਦੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਪ੍ਰਕਾਰ ਦੀ ਦੇਰੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਜਨਤਾ ਦਰਬਾਰ ਵਿਚ ਲਿਆਉਣ ਤਾਂ ਜੋ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।