ਖੰਨਾ (ਜੋਗਿੰਦਰ ਸਿੰਘ ਓਬਰਾਏ):
ਨੇੜਲੇ ਪਿੰਡ ਇਕੋਲਾਹਾ ਵਿੱਚ ਅੱਜ ਸ਼ਾਮੀਂ ‘ਆਪ’ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਡੀਸੀ (56) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸ਼ਾਮ ਸਮੇਂ ਜਦੋਂ ਤਰਲੋਚਨ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ ਤਾਂ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ। ‘ਆਪ’ ਆਗੂ ਦੇ ਸਿਰ ਵਿੱਚ ਦੋ ਅਤੇ ਢਿੱਡ ਵਿੱਚ ਇੱਕ ਗੋਲੀ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਤਰਲੋਚਨ ਦੇ ਲੜਕੇ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।