ਚੰਡੀਗੜ੍ਹ:
ਲੈਂਡ ਮਾਰਗੇਜ਼ ਬੈਂਕਸ (ਖੇਤੀ ਵਿਕਾਸ ਬੈਂਕ) ਕਰਮਚਾਰੀ ਯੂਨੀਅਨ, ਪੰਜਾਬ ਦਾ ਆਮ ਇਜਲਾਸ ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿੱਚ ਹੋਇਆ। ਇਸ ਮੌਕੇ ਸਰਬਸੰਮਤੀ ਨਾਲ ਕਰਮਚਾਰੀ ਯੂਨੀਅਨ ਦੀ ਚੋਣ ਕੀਤੀ ਗਈ। ਇਸ ਵਿੱਚ ਜਸਵੀਰ ਸਿੰਘ ਗਿੱਲ ਬਰਨਾਲਾ ਨੂੰ ਲਗਾਤਾਰ ਦੂਜੀ ਵਾਰ ਪ੍ਰਧਾਨ ਤੇ ਧਰਮਿੰਦਰ ਸਿੰਘ ਸੰਧੂ ਨੂੰ ਜਨਰਲ ਸਕੱਤਰ, ਮਨਦੀਪ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਵਿਸ਼ਵਦੀਪ ਸਿੰਘ ਨੂੰ ਖਜਾਨਚੀ ਚੁਣਿਆ ਗਿਆ। -ਪੱਤਰ ਪ੍ਰੇਰਕ