ਚੰਡੀਗੜ੍ਹ:
ਪੰਜਾਬ ਸਰਕਾਰ ਨੇ ਪਾਵਰਕੌਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਮੌਜੂਦਾ ਚੇਅਰਮੈਨ ਬਲਦੇਵ ਸਿੰਘ ਸਰਾ ਦਾ ਕਾਰਜਕਾਲ ਫਰਵਰੀ 2025 ਵਿਚ ਖ਼ਤਮ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਪਾਵਰਕੌਮ ਦੇ ਡਾਇਰੈਕਟਰ (ਵੰਡ), ਡਾਇਰੈਕਟਰ (ਕਮਰਸ਼ੀਅਲ) ਅਤੇ ਡਾਇਰੈਕਟਰ (ਐੱਚਆਰ) ਦੇ ਅਹੁਦੇ ਲਈ ਵੀ ਇਸ਼ਤਿਹਾਰ ਜਾਰੀ ਕੀਤਾ ਹੈ। -ਟ.ਨ.ਸ.