ਨਵੀਂ ਦਿੱਲੀ (ਨਿੱਜੀ ਪੱਤਰ ਪ੍ਰੇਰਕ):
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਵਿੱਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਸੀਨੀਅਰ ਵਾਈਸ ਚੇਅਰਮੈਨ ਦਲਵਿੰਦਰ ਸਿੰਘ ਅਤੇ ਪ੍ਰਿੰਸੀਪਲ-ਕਮ-ਮੈਨੇਜਰ ਸਤਿਬੀਰ ਸਿੰਘ ਵੱਲੋਂ ਸਕੂਲ ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਲਾਈਫ ਇੰਸ਼ੋਰੈਂਸ ਵਿੰਗ ਦੇ ਸਹਿਯੋਗ ਨਾਲ ‘ਡਰਾਇੰਗ’ ਮੁਕਾਬਲੇ ਕਰਵਾਏ ਗਏ। ਇਸ ਮੌਕੇ ਐੱਸਬੀਆਈ ਦੇ ਡਿਪਟੀ ਜਨਰਲ ਮੈਨੇਜਰ ਨਾਗਰਾਜ ਪ੍ਰਜਾਪਤੀ, ਬ੍ਰਾਂਚ ਮੈਨੇਜਰ ਵਿਨੀਤ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਭਾਸ਼ਾ ਪ੍ਰਚਾਰ ਕਮੇਟੀ ਦੇ ਕਨਵੀਨਰ ਰਜਿੰਦਰ ਸਿੰਘ ਵਿਰਾਸਤ ਨੇ ਹਾਜ਼ਰੀਆਂ ਭਰੀਆਂ। ਸ੍ਰੀ ਪ੍ਰਜਾਪਤੀ ਨੇ ਕਿਹਾ ਕਿ ਸਟੇਟ ਬੈਂਕ ਵੱਲੋਂ ਡਰਾਇੰਗ ਮੁਕਾਬਲਿਆਂ ਲਈ ਪੂਰੀ ਦਿੱਲੀ ਵਿੱਚ ਪੰਜ ਸਕੂਲਾਂ ਦੀ ਚੋਣ ਕੀਤੀ ਗਈ ਸੀ। ਸਭ ਤੋਂ ਪਹਿਲਾਂ ਇਹ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿੱਚ ਕਰਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਐੱਸਬੀਆਈ ਲਾਈਫ ਇੰਸ਼ੋਰੈਂਸ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਟਰੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਤ ਕੀਤਾ ਗਿਆ।