ਨਰਾਇਣਗੜ੍ਹ (ਫਰਿੰਦਰ ਪਾਲ ਗੁਲਿਆਣੀ):
ਨਰਾਇਣਗੜ੍ਹ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਸ਼ੈਲੀ ਚੌਧਰੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਨ੍ਹਾਂ ਦੇ ਪੁੱਤਰ ਬ੍ਰਿਜ ਮੋਹਨ ਨੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਨਾਮਜ਼ਦਗੀ ਪੱਤਰ ਨਰਾਇਣਗੜ੍ਹ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਅਤੇ ਉਪ ਮੰਡਲ ਅਫ਼ਸਰ (ਨਾ) ਨਰਾਇਣਗੜ੍ਹ ਸ਼ਾਸ਼ਵਤ ਸਾਂਗਵਾਨ ਨੂੰ ਸੌਂਪੇ। ਇਸ ਮੌਕੇ ਆਰਓ ਅਤੇ ਐੱਸਡੀਐੱਮ ਸ਼ਾਸ਼ਵਤ ਸਾਂਗਵਾਨ ਨੇ ਵੀ ਉਨ੍ਹਾਂ ਨੂੰ ਸਹੁੰ ਚੁਕਾਈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਸਬੰਧੀ ਨਿਯਮਾਂ ਦੀਆਂ ਕਾਪੀਆਂ ਵੀ ਦਿੱਤੀਆਂ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਤਹਿਸੀਲਦਾਰ ਨਰਾਇਣਗੜ੍ਹ ਅਭਿਸ਼ੇਕ ਪਿਲਾਨੀਆ ਵੀ ਹਾਜ਼ਰ ਸਨ।
ਰਿਟਰਨਿੰਗ ਅਫ਼ਸਰ ਸ਼ਾਸ਼ਵਤ ਸਾਂਗਵਾਨ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਤਹਿਤ 03-ਨਰਾਇਣਗੜ੍ਹ ਹਲਕੇ ਲਈ ਨਾਮਜ਼ਦਗੀ ਫਾਰਮ ਭਰਨ ਦੀ ਪ੍ਰਕਿਰਿਆ 5 ਸਤੰਬਰ ਤੋਂ ਸ਼ੁਰੂ ਹੋ ਗਈ ਹੈ ਅਤੇ 12 ਫਾਰਮ ਭਰੇ ਜਾਣਗੇ।