ਨਵੀਂ ਦਿੱਲੀ, 10 ਸਤੰਬਰ
ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੂਰੀ ਦੀ ਹਾਲਤ ਗੰਭੀਰ ਹੈ ਅਤੇ ਉਹ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਹਨ ਜਿੱਥੇ ਉਨ੍ਹਾਂ ਨੂੰ ਮਸ਼ੀਨਾਂ ਦੀ ਮਦਦ ਨਾਲ ਸਾਹ ਦਿਵਾਇਆ ਜਾ ਰਿਹਾ ਹੈ। ਉਨ੍ਹਾਂ ਦੀ ਪਾਰਟੀ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ 72 ਸਾਲਾ ਯੇਚੂਰੀ ਦਾ ਏਮਜ਼ ਦੇ ਆਈਸੀਯੂ ਵਿੱਚ ਤੀਬਰ ਸਾਹ ਦੀ ਨਲੀ ਦੀ ਲਾਗ ਦਾ ਇਲਾਜ ਕੀਤਾ ਜਾ ਰਿਹਾ ਹੈ। ਪਾਰਟੀ ਨੇ ਕਿਹਾ ਕਿ ਡਾਕਟਰਾਂ ਦੀ ਇਕ ਟੀਮ ਯੇਚੂਰੀ ਦੀ ਸਿਹਤ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਯੇਚੂਰੀ ਦੀ ਹਾਲਤ ਇਸ ਸਮੇਂ ਗੰਭੀਰ ਹੈ। ਯੇਚੂਰੀ ਨੂੰ ਨਿਮੋਨੀਆ ਵਰਗੀ ਛਾਤੀ ਦੀ ਲਾਗ ਦੇ ਇਲਾਜ ਲਈ 19 ਅਗਸਤ ਨੂੰ ਏਮਜ਼ ਵਿੱਚ ਭਰਤੀ ਕੀਤਾ ਗਿਆ ਸੀ। -ਪੀਟੀਆਈ