ਨਵੀਂ ਦਿੱਲੀ: ਇਥੋਂ ਦੀ ਅਦਾਲਤ ਨੇ ਨਵੇਂ ਚੁਣੇ ਲੋਕ ਸਭਾ ਮੈਂਬਰ ਸ਼ੇਖ ਅਬਦੁਲ ਰਾਸ਼ਿਦ (ਇੰਜਨੀਅਰ ਰਾਸ਼ਿਦ) ਨੂੰ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਦੋ ਅਕਤੂਬਰ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ ਤਾਂ ਕਿ ਉਹ ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰ ਸਕੇ। ਰਾਸ਼ਿਦ ਨੇ ਬਾਰਾਮੂਲਾ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਹਰਾਇਆ ਸੀ। ਅੰਤਰਿਮ ਜ਼ਮਾਨਤ ਸਬੰਧੀ ਹੁਕਮ ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਵੱਲੋਂ ਦਿੱਤੇ ਗਏ ਹਨ। -ਪੀਟੀਆਈ